ਕੰਚਨਜੰਗਾ ਐਕਸਪ੍ਰੈਸ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਲਈ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਦਾਰਜੀਲਿੰਗ ਲਈ ਰਵਾਨਾ ਹੋ ਗਏ ਹਨ। ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਮਾਲਗੱਡੀ ਨੇ ਕੰਚਨਜੰਗਾ ਐਕਸਪ੍ਰੈਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਜਾਣ ਦੀ ਖ਼ਬਰ ਹੈ। ਐਨ.ਡੀ.ਆਰ.ਐਫ਼. ਅਤੇ ਪੁਲਿਸ ਪ੍ਰਸ਼ਾਸਨ ਵਲੋਂ ਬਚਾਅ ਕਾਰਜ ਜਾਰੀ ਹਨ।ਕੰਚਨਜੰਗਾ ਰੇਲ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੁੱਖ ਪ੍ਰਗਟ ਕੀਤਾ ਹੈ। ਟਵੀਟ ਕਰ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਹੋਏ ਰੇਲ ਹਾਦਸੇ ਵਿਚ ਜਾਨਾਂ ਗੁਆਉਣ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।