ਹਰਿਆਣਾ ਵਿੱਚ ਸਿੱਖ ਨੌਜਵਾਨ ਤੇ ਖਾਲਿਸਤਾਨੀ ਕਹਿ ਕੇ ਹਮਲਾ ਕਰਨ ਕਰਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਹੈ।ਇਸ ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਪੰਜਾਬੀ ਸਾਹਿਤਕ ਅਕਾਦਮੀ ਦੇ ਨਿਰਦੇਸ਼ਕ ਹਰਪਾਲ ਨੂੰ ਜਖਮੀ ਨੌਜਵਾਨ ਸੁਖਵਿੰਦਰ ਸਿੰਘ ਨੂੰ ਮਿਲਣ ਲਈ ਕੈਥਲ ਭੇਜਿਆ ਹੈ।ਇਸ ਤੇ ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਰਾਜਨੀਤੀ ਨਹੀ ਕਰਨੀ ਚਾਹੀਦੀ ਕਿਉ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਬਹੁਤ ਯੋਗਦਾਨ ਪਾਇਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਵਰਦਿਆ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਸਿੱਖਿਆ ਦੇ ਦਿੱਤੀ ਹੈ ਜਿਸ ਤੋਂ ਉਨ੍ਹਾਂ ਨੂੰ ਸਬਕ ਲੈ ਕੇ ਅਜਿਹੇ ਛੋਟੇ ਮੁੱਦਿਆਂ ਤੇ ਨਹੀ ਬੋਲਣਾ ਚਾਹੀਦਾ।