ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਹੈ। 9 ਜੂਨ ਦੀ ਸ਼ਾਮ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਹਮਲੇ ਤੋਂ ਬਾਅਦ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗ ਗਈ, ਜਿਸ ਵਿਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ।