ਪੰਜਾਬ ਵਿੱਚ ਘਰੇਲੂ ਬਿਜਲੀ ਦੀਆਂ ਦਰਾਂ ਵਿੱਚ 10 ਪੈਸੇ ਤੋਂ 12 ਪੈਸੇ ਪ੍ਰਤੀ ਯੂਨਿਟ ਜਦ ਕਿ ਉਦਯੋਗਿਕ ਖੇਤਰ ਦੀਆਂ ਬਿਜਲੀ ਦਰਾਂ ਵਿੱਚ 15 ਪੈਸੇ ਪ੍ਰਤੀ ਯੂਨਿਟ ਵਾਧਾ ਕਰਕੇ ਲੋਕਾਂ ਨੂੰ ਲੋਕ ਸਭਾਂ ਚੋਣਾਂ ਦੇ ਨਤੀਜਿਆਂ ਦਾ ਗਿਫਟ ਦਿੱਤਾ ਹੈ।ਪਹਿਲਾ ਇਹ ਸਰਕਾਰ ਵਾਧਾ ਮਈ 2023 ਵਿੱਚ ਕੀਤਾ ਸੀ।ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ ਤੇ ਇਹ ਵਾਧਾ 31 ਮਾਰਚ 2025 ਤੱਕ ਲਾਗੂ ਰਹੇਗਾ।ਇਸ ਵਾਧੇ ਨਾਲ ਪਾਵਰਕੌਮ ਨੂੰ ਤਕਰੀਬਨ 654 ਕਰੋੜ ਦੀ ਵਾਧੂ ਆਮਦਨ ਹੋਵੇਗੀ।