ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੋ ਦਿਨਾਂ ਦੌਰੇ ਤੇ ਭਾਰਤ ਪੁੱਜੇ ਹਨ।ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਸਵੇਰੇ ਰਾਸ਼ਟਰਪਤੀ ਭਵਨ ਦੇ ਸਾਹਮਣੇ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਬੰਗਲਾਦੇਸ਼,ਭਾਰਤ ਦਾ ਇੱਕ ਭਰੋਸੇਯੋਗ ਗੁਆਂਢੀ ਹੈ ਅਤੇ ਇਸ ਦੌਰੇ ਨਾਲ ਇਸ ਭਾਈਚਾਰੇ ਨੂੰ ਹੋਰ ਹੁਲਾਰਾ ਮਿਲੇਗਾ।ਇਸ ਦੌਰਾਨ ਸ਼ੇਖ ਹਸੀਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਭਵਨ ਦੇ ਸਾਹਮਣੇ ਇਕ ਦੂਜੇ ਦੇ ਦੇਸ਼ਾਂ ਦੇ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਵੀ ਹਸੀਨਾ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਕਈ ਸਮਝੌਤੇ ਹੋਣ ਦੀ ਸੰਭਾਵਨਾ ਹੈ।