ਮੱਧ ਪ੍ਰਦੇਸ਼ ਵਿੱਚ ਛੇ ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ:ਸੰਯੁਕਤ ਕਿਸਾਨ ਮੋਰਚਾ
ਐੱਨ.ਡੀ.ਏ. ਸਰਕਾਰ ਵੱਲੋਂ ਸ਼ਿਵਰਾਜ ਸਿੰਘ ਚੌਹਾਨ ਨੂੰ ਖੇਤੀਬਾੜੀ ਮੰਤਰੀ ਅਤੇ ਕਿਸਾਨ ਭਲਾਈ ਮੰਤਰਾਲਾ ਦਿੱਤੇ ਜਾਣ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।ਸੰਯੁਕਤ ਕਿਸਾਨ ਮੋਰਚੇ ਵੱਲੋਂ ਚੌਹਾਨ ਨੂੰ 2017 ਵਿੱਚ ਮੱਧ ਪ੍ਰਦੇਸ਼ ਦੇ ਮੰਦਸੌਰ ‘ਚ 6 ਕਿਸਾਨਾਂ ਦੀ ਹੱਤਿਆ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਹੈ।ਮੋਰਚੇ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਵੱਲੋਂ ਦਿੱਤੇ ਫਾਰਮੂਲੇ ਤੇ ਐੱਮ.ਐੱਸ.ਪੀ. ਦੇਣ ਅਤੇ ਕਰਜ਼ਾ ਮਾਫ ਮੰਗ ਤੋਂ ਇਲਾਵਾ ਕਿਸਾਨ ਖੁਦਕੁਸ਼ੀਆਂ ਦੇ ਖਿਲਾਫ ਅੰਦੋਲਨ ਵਿੱਚ ਪ੍ਰਦਰਸ਼ਨਕਾਰੀਆਂ ਦੀ ਹੱਤਿਆ ਕੀਤੀ ਗਈ।ਇਸ ਫੈਸਲੈ ਨਾਲ਼ ਦੇਸ਼ ਭਰ ਦੇ ਕਿਸਾਨਾਂ ਵਿੱਚ ਰੋਸ ਪੈਦਾ ਹੋਇਆ ਹੈ।