ਡਾ. ਵਿਜੇ ਕੁਮਾਰ ਸਿੰਗਲਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਾਲ 11 ਫਰਵਰੀ 2022 ਨੂੰ ਮੁਲਾਕਾਤ ਕੀਤੀ, ਜਿਸ ਵਿੱਚ ਉਨ੍ਹਾਂ ਤੇ ਆਰ.ਐੱਸ.ਐੱਸ ਨਾਲ ਜੁੜੇ ਹੋਣ ਦੇ ਚਰਚੇ ਤੇ ਜਵਾਬ ਦਿੱਤੇ। ਚਰਨਜੀਤ ਸਿੰਘ ਚੰਨੀ ਅਤੇ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ਬਾਰੇ ਵੀ ਆਪਣੀ ਰਾਇ ਦੱਸੀ। ਰਾਜਨੀਤਿਕ ਬਦਲਾਅ ਲਿਆਉਣ ਬਾਰੇ ਵੀ ਲੋਕਾਂ ਨੂੰ ਅਪੀਲ ਕੀਤੀ।ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਆਮ ਆਦਮੀ ਪਾਰਟੀ ਛੱਡਣ ਤੇ ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਨੇ ਨਹੀ ਛੱਡੀ ਪਾਰਟੀ ਛੱਡਣਾ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਨਿੱਜੀ ਫੈਸਲਾ ਹੈ ਨਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰਿਆ ।