ਬਲਵਿੰਦਰ ਸਿੰਘ ਕਾਕਾ ਸਾਬਕਾ ਪ੍ਰਧਾਨ (ਨਗਰ ਕੌਂਸਲ ਮਾਨਸਾ) ਨਾਲ 19 ਮਈ 2024 ਨੂੰ ਗੱਲਬਾਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਰਾਜਨੀਤਿਕ ਜੀਵਨ ਬਾਰੇ ਚਰਚਾ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਵਿੱਚ ਕਿਹੜੇ ਅਹੁਦਿਆਂ ਤੇ ਕਿਹੜੇ ਲੀਡਰਾਂ ਨਾਲ ਕੰਮ ਕੀਤਾ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤਾਂ ਬਾਰੇ ਵੀ ਚਰਚਾ ਕੀਤੀ । ਮਾਨਸਾ ਦੀਆ ਅਜੌਕੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਕਿ ਮਾਨਸਾ ਵਾਸੀ ਕਿਵੇਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ, ਕਿੳਂੁਕਿ ਮਾਨਸਾ ਦਾ ਸੀਵਰੇਜ ਸਿਸਟਮ ਬੁਰੀ ਤਰ੍ਹਾਂ ਫੇਲ ਹੋ ਚੁੱਕਿਆ ਹੈ।ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੀ ਵਾਟਰ ਸਪਲਾਈ ਵਿੱਚ ਮਿਕਸ ਹੋ ਕੇ ਲੋਕਾਂ ਦੇ ਘਰਾਂ ਤੱਕ ਜਾ ਰਿਹਾ ਹੈ, ਜਿਸ ਨਾਲ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਦੀ ਜ਼ਿੰਮੇਵਾਰ ਸਰਕਾਰ ਹੈ ਸਿੱਧੇ ਤੌਰ ਤੇ…