ਭਾਜਪਾ ਸਾਂਝਾ ਸਿਵਲ ਕੋਡ ਲਾਗੂ ਕਰੇਗੀ: ਕਾਨੂੰਨ ਮੰਤਰੀ
ਰਾਜ ਮੰਤਰੀ ਵਜੋਂ ਕਾਨੂੰਨ ਮੰਤਰਾਲੇ ਦਾ ਆਜ਼ਾਦ ਚਾਰਜ਼ ਅਰਜੁਨ ਰਾਮ ਮੇਘਵਾਲ ਨੇ ਸੰਭਾਲਣ ਤੋਂ ਬਾਅਦ ਕਿਹਾ ਕਿ ਸਾਂਝਾ ਸਿਵਲ ਕੋਡ(ਯੂ.ਸੀ.ਸੀ.) ਲਾਗੂ ਕਰਨਾ ਸਰਕਾਰ ਦਾ ਮੁੱਖ ਏਜੰਡਾ ਸੀ।ਉਨ੍ਹਾਂ ਕਿਹਾ ਕਿ ਸਾਡੇ ਦੇਸ ਵਿੱਚ ਕਾਰਜਪਾਲਿਕਾ ਤੇ ਨਿਆਪਾਲਿਕਾ ਦਾ ਕੋਈ ਵੀ ਟਕਰਾਅ ਨਹੀ ਹੈ।ਇਸ ਤੋਂ ਇਲਾਵਾ ਉਨ੍ਹਾਂ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ, ਤਰੱਕੀ ਤੇ ਤਬਾਦਲੇ ਨਾਲ ਸੰਬੰਧਿਤ ਦਸਤਾਵੇਜ਼ਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।