ਚੋਣਾਂ ਦੌਰਾਨ ਮਰਯਾਦਾ ਨਹੀਂ ਰੱਖੀ:ਮੋਹਨ ਭਾਗਵਤ
ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਲੰਘੀਆਂ ਲੋਕ ਸਭਾ ਚੋਣਾਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ।ਉਹਨਾਂ ਪਾਰਟੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਰਾਜਨੀਤਿਕ ਵਿਰੋਧੀਆਂ ਨੂੰ ਵਿਰੋਧੀ ਨਾਂ ਸਮਝ ਕੇ ਉਨ੍ਹਾਂ ਦੀ ਗੱਲ ਚੰਗੀ ਤਰ੍ਹਾਂ ਸੁਣੀ ਜਾਵੇ।