ਲੇਖਿਕਾ ਅਰੁੰਧਤੀ ਰਾਏ ਖ਼ਿਲਾਫ਼ ਯੂਏਪੀਏ ਤਹਿਤ ਚੱਲੇਗਾ ਮੁਕੱਦਮਾ
ਦਿੱਲੀ ਦੇ ਉੱਪ-ਰਾਜਪਾਲ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿੱਚ ਲੇਖਿਕਾ ਅਰੁੰਧਤੀ ਰਾਏ ਅਤੇ ਡਾਕਟਰ ਸ਼ੇਖ ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਤਹਿਤ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਮਾਮਲਾ ਅਕਤੂਬਰ 2010 ਵਿੱਚ ਦਿੱਤੇ ਗਏ ਭਾਸ਼ਣ ਦੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ̛ਦਾ ਹੈ।
ਅਰੁੰਧਤੀ ਰਾਏ ਉੱਘੀ ਲੇਖਿਕਾ ਹਨ, ਉਨ੍ਹਾਂ ਦੀ ਕਿਤਾਬ ਦਿ ਗਾਡ ਆਫ ਸਮਾਲ ਥਿੰਗਸ ਲਈ 1997 ਵਿੱਚ ਬੁਕਰ ਪੁਰਸਕਾਰ ਮਿਲਿਆ ਸੀ।
ਇਸ ਮਾਮਲੇ ਦੀ ਐੱਫ਼ਆਈਆਰ 28 ਅਕਤੂਬਰ 2010 ਨੂੰ ਸੁਸ਼ੀਲ ਪੰਡਿਤ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ।
ਪਿਛਲੇ ਸਾਲ ਅਕਤੂਬਰ ਵਿੱਚ, ਉੱਪ-ਰਾਜਪਾਲ ਨੇ ਵੱਖੋ-ਵੱਖ ਫਿਰਕਿਆਂ ਵਿੱਚ ਵਿਰੋਧ ਵਧਾਉਣ ਅਤੇ ਸਮਾਜਿਕ ਅਸ਼ਾਂਤੀ ਫੈਲਾਉਣ ਵਾਲੇ ਬਿਆਨ ਦੇਣ ਦੇ ਇਲਜ਼ਾਮ ਵਿੱਚ ਦੋਵਾ ਦੇ ਖਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 196 ਦੇ ਤਹਿਤ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦਿੱਤੀ ਸੀ।
ਹਾਲਾਂਕਿ ਦਿੱਲੀ ਪੁਲਿਸ ਨੇ ਅਰੁੰਧਤੀ ਰਾਏ ਅਤੇ ਸ਼ੇਖ ਸ਼ੌਕਤ ਹੁਸੈਨ ਦੇ ਖਿਲਾਫ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153ਏ, 153ਬੀ, 504,505 ਅਤੇ ਯੂਏਪੀਏ ਦੀ ਧਾਰਾ 13 ਦੇ ਤਹਿਤ ਮੁਕੱਦਮਾ ਚਲਾਉਣ ਦੀ ਆਗਿਆ ਮੰਗੀ ਸੀ। ਹਾਲਾਂਕਿ ਐੱਲਜੀ ਨੇ ਸਿਰਫ ਆਈਪੀਸੀ ਦੀਆਂ ਧਾਰਾਵਾਂ ਨੂੰ ਹੀ ਪ੍ਰਵਾਨਗੀ ਦਿੱਤੀ ਸੀ।
ਤਹਤਿ ਵੱਧ ਤੋਂ ਵੱਧ ਸੱਤ ਸਾਲ ਦੀ ਕੈਦ ਹੋ ਸਕਦੀ ਹੈ।
ਭਾਰਤੀ ਦੰਡਾਵਲੀ ਦੀ ਧਾਰਾ 153ਏ ਕਿਸੇ ਧਰਮ, ਨਸਲ, ਜਨਮ ਸਥਾਨ, ਨਿਵਾਸ, ਭਾਸ਼ਾ ਆਦਿ ਦੇ ਅਧਾਰ ਉੱਤੇ ਵੱਖ-ਵੱਖ ਫਿਰਕਿਆਂ ਵਿੱਚ ਨਫ਼ਰਤ ਵਧਾਉਣ ਅਤੇ ਸਦਭਾਵਨਾ ਦੇ ਖਿਲਾਫ ਕੰਮ ਕਰਨ ਨਾਲ ਜੁੜੀ ਹੈ ਜਦਕਿ 153ਬੀ ਕੌਮੀ ਏਕੀਕਰਨ ਨੂੰ ਨੁਕਸਾਨ ਪਹੁੰਚਾਉਣ ਨਾਲ ਸੰਬੰਧਿਤ ਹੈ।