ਡੀ.ਐੱਸ.ਪੀ. ਅਟਾਰੀ ਸੁਖਵਿੰਦਰ ਸਿੰਘ ਥਾਪਰ ਨੇ ਦੱਸਿਆ ਕਿ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਖੀ ਸਤਿੰਦਰ ਸਿੰਘ ਦੀ ਅਗਵਾਈ ਵਿੱਚ ਹਲਕਾ ਅਟਾਰੀ ਦੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਹੈ।ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਇਸ ਮੁਹਿੰਮ ਤਹਿਤ ਐੱਸ.ਐੱਸ.ਪੀ.ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਥਾਣਾ ਘਰਿੰਡਾ ਅਧੀਨ ਆੳਂੁਦੀ ਚੌਂਕੀ ਅਟਾਰੀ ਖਾਸਾ ਤੇ ਰਾਜਾਤਾਲ ਦੇ ਪਿੰਡਾਂ ਵਿੱਚ ਨਸ਼ਿਆਂ ਦੇ ਵਿਕਣ ਦੀ ਜਾਣਕਾਰੀ ਮਿਲੀ।ਪੁਲਿਸ ਪਾਰਟੀਆਂ ਵੱਲੋਂ ਕਾਸੋ ਅਪ੍ਰੇਸ਼ਨ ਤਹਿਤ ਇਨ੍ਹਾਂ ਥਾਵਾਂ ਤੇ ਛਾਪੇਮਾਰੀ ਕੀਤੀ ਗਈ।