ਪਿਛਲੇ ਕਈ ਦਿਨਾਂ ਤੋਂ ਪ੍ਰੀਖਿਆਵਾਂ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਨੂੰ ਮੱਦੇਨਜ਼ਰ ਰੱਖਦਿਆਂ ਸਿੱਖਿਆ ਮੰਤਰਾਲੇ ਨੇ ਪ੍ਰੀਖਿਆਵਾਂ ਨੂੰ ਨਿਰਵਿਘਨ ਅਤੇ ਨਿਰਪੱਖ ਬਣਾਉਣ ਲਈ ਮਾਹਿਰਾਂ ਦੀ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਹ ਕਮੇਟੀ ਪ੍ਰੀਖਿਆਵਾਂ ਦੀ ਵਿਧੀ ਵਿਚ ਸੁਧਾਰ ਅਤੇ ਐੱਨ.ਟੀ.ਏ. ਨੂੰ ਕੰਮਕਾਜ ਬਾਰੇ ਦੱਸੇਗੀ।ਸਿੱਖਿਆ ਮੰਤਰਾਲੇ ਨੂੰ ਇਹ ਕਮੇਟੀ 2 ਮਹੀਨੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।