ਅਰਵਿੰਦ ਕੇਜਰੀਵਾਲ ਵਲੋਂ ਜ਼ਮਾਨਤ ’ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦੇ ਵਿਰੁੱਧ ਪਾਈ ਗਈ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਸੀ ਕਿ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ,ਉਸ ਤੋਂ ਬਾਅਦ ਸੁਪਰੀਮ ਕੋਰਟ ਆਪਣੀ ਸੁਣਵਾਈ ਕਰੇਗੀ ।ਹਾਈ ਕੋਰਟ ਨੇ ਪਿਛਲੇ ਦਿਨੀਂ ਕੇਜ਼ਰੀਵਾਲ ਨੂੰ ਜ਼ਮਾਨਤ ਦੇਣ ‘ਤੇ ਰੋਕ ਲਗਾ ਦਿੱਤੀ ਸੀ।