ਦਿੱਲੀ ਹਵਾਈ ਅੱਡੇ ਦੇ ਟਰਮੀਨਲ 1’ਤੇ ਭਾਰੀ ਮੀਂਹ ਦੌਰਾਨ ਛੱਤ ਡਿੱਗ ਗਈ। ਛੱਤ ਡਿੱਗਣ ਨਾਲ 6 ਲੋਕ ਜ਼ਖਮੀ ਹੋ ਗਏ ਹਨ। ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਹਵਾਈ ਅੱਡੇ ਦੇ ਟਰਮੀਨਲ-1 ‘ਤੇ ਬਚਾਅ ਕਾਰਜ ਜਾਰੀ ਹੈ। ਟਰਮੀਨਲ 1 ਤੋਂ ਯਾਤਰੀਆਂ ਨੂੰ ਟਰਮੀਨਲ 2 ਅਤੇ 3 ਤੱਕ ਲਿਜਾਇਆ ਜਾ ਰਿਹਾ । ਟਰਮੀਨਲ 1 ਤੋਂ ਰਵਾਨਾ ਹੋਣ ਵਾਲੀਆਂ ਉਡਾਣਾਂ ਅੱਜ ਦੁਪਹਿਰ 2 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।