ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਟੀ-20 ਵਿਸ਼ਵ ਕੱਪ ਵਿਚ ਭਾਰਤ ਦੀ ਇਤਿਹਾਸਕ ਜਿੱਤ ਦੀ ਸ਼ਲਾਘਾ ਕਰਦਿਆਂ ਟੀਮ ਨੂੰ 125 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ਭਾਰਤ ਨੇ ਫਾਈਨਲ ਵਿਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਆਪਣਾ ਦੂਜਾ ਟੀ-20 ਵਿਸ਼ਵ ਕੱਪ ਜਿੱਤਿਆ ਹੈ।ਭਾਰਤੀ ਟੀਮ ਦੇ ਵਿਰਾਟ ਕੋਹਲੀ,ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਨੇ ਟੀ-20 ਕ੍ਰਿਕਟ ਨੂੰ ਅਲਵਿਦਾ ਆਖਣ ਦਾ ਐਲਾਨ ਸਹੀ ਸਮੇਂ ਤੇ ਕੀਤਾ ਹੈ,ਜਿਸ ਨਾਲ ਭਾਰਤੀ ਟੀਮ ਮੈਨੇਜਮੈਂਟ ਨੂੰ 2026 ਵਿਚ ਭਾਰਤ ਵਿਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ ਵਿਚ ਉੱਭਰਦੇ ਖਿਡਾਰੀਆਂ ਦੀ ਟੀਮ ਬਣਾੳੇੁਣ ਲਈ ਸਮਾਂ ਮਿਲ ਜਾਵੇਗਾ।