ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਆਪਣਾ ਫ਼ੈਸਲਾ ਸੁਣਾਏਗੀ। ਪਟੀਸ਼ਨ ਵਿਚ ਆਬਕਾਰੀ ਨੀਤੀ ਘੁਟਾਲੇ ਨਾਲ ਸੰਬੰਧਿਤ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੁਆਰਾ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ। ਬੈਂਚ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। 15 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਈ.ਡੀ. ਤੋਂ ਜਵਾਬ ਮੰਗਿਆ ਸੀ[ ਕੇਜਰੀਵਾਲ ਨੇ 9 ਅਪ੍ਰੈਲ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਕੇਸ ਵਿਚ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਸੀ ਕਿ ਇਹ ਕੋਈ ਗੈਰ ਕਾਨੂੰਨੀ ਨਹੀਂ ਸੀ