ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਇਸ ਸੰਬੰਧੀ ਸੀਨੀਅਰ ਅਧਿਕਾਰੀਆਂ ਨੇ ਹਦਾਇਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।ਜੇਕਰ ਕੋਈ ਹਥਿਆਰਾਂ ਦੀਆਂ ਪੋਸਟਾਂ ਜਾਂ ਰੀਲਾਂ ਪਾਉਂਦਾ ਹੈ ਤਾਂ ਉਸਦਾ ਲਾਇਸੈਂਸ ਰੱਦ ਕੀਤਾ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ।ਸਰਕਾਰ ਨੇ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਵੀ ਗਤੀਵਿਧੀਆਂ ਕਰਨ ਤੋਂ ਰੋਕਿਆ ਹੈ ਜੋ ਵਰਦੀ ਨਾਲ ਰੀਲਾਂ ਪਾਉਂਦੇ ਹਨ।ਉਨਾਂ ਨੂੰ ਅਕਾਂਊਟ ਡਿਲੀਟ ਕਰਨ ਨੂੰ ਵੀ ਕਿਹਾ ਗਿਆ ਹੈ।