ਜਥੇਦਾਰ ਗਿਆਨੀ ਰਘਬੀਰ ਸਿੰਘ ਦੁਆਰਾ ਸੁਖਬੀਰ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਦਿੱਤੇ ਸ਼ਪੱਸਟੀਕਰਨ ਅੱਜ ਜਨਤਕ ਕਰ ਦਿੱਤੇ ਗਏ ਹਨ।ਇਸ ਸੰਬੰਧ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਤਖਤ ਸ੍ਰੀ ਕੇਸਗੜ ਸ਼ਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੁਆਰਾ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਗੈਰ ਰਸਮੀ ਮੀਟਿੰਗ ਕੀਤੀ ਗਈ।ਮੀਡੀਆ ਸਕੱਤਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸ਼ਪੱਸਟੀਕਰਨ ਸੰਬੰਧੀ ਪਾਏ ਜਾ ਰਹੇ ਭੁਲੇਖਿਆਂ ਨੂੰ ਦੂਰ ਕਰਨ ਲਈ ਜਨਤਕ ਕੀਤੇ ਗਏ ਹਨ