ਬੇਅਦਬੀ ਮਾਮਲੇ ਵਿਚ ਵਿਸ਼ੇਸ ਜਾਂਚ ਟੀਮ ਦੇ ਸਾਬਕਾ ਪੁਲਿਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਬਾਦਲ ਅਤੇ ਹੋਰ ਕਈ ਆਗੂਆਂ ਨੂੰ ਝਾੜ ਪਾਈ ਹੈ।ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ,ਅਸੀਂ ਇਹ ਵੋਟਾਂ ਲੈਣ ਲਈ ਤਿਆਰ ਨਹੀਂ ਸੀ ਤਾਂ ਕਰਕੇ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਵਾਪਸ ਕਰ ਦਿੱਤੀ ਅਤੇ ਪਾਰਟੀ ਵੀ ਛੱਡ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਵਿਚ ਗੁਰਦੇਵ ਪ੍ਰੇਮੀ ਤੱਥ ਦੇ ਸਕਦਾ ਸੀ ਪਰ ਉਸ ਨੂੰ ਮਾਰ ਦਿੱਤਾ ਗਿਆ ਤੇ ਡੇਰਾ ਪ੍ਰੇਮੀਆਂ ਦੇ ਸਬੂਤ ਮਿਲਣੇ ਮੁਸ਼ਕਿਲ ਹੋ ਗਏ।ਉਨ੍ਹਾਂ ਨੇ ਇਹ ਵੀ ਕਿਹਾ ਕਿ ਪਰਦੀਪ ਕਲੇਰ ਦੇ ਬਿਆਨਾਂ ਤੋਂ ਬਾਅਦ ਸੁਖਬੀਰ ਬਾਦਲ ਸਾਰੇ ਹੀ ਮੰਨ ਗਏ ਹਨ ਕਿ ਬੇਅਦਬੀ ਦੇ ਦੋਸ਼ੀ ਡੇਰਾ ਪੇ੍ਰਮੀ ਹੀ ਹਨ।