ਸ਼ੇਖ ਹਸੀਨਾ ਦੇ ਦੇਸ਼ ਛੱਡ ਕੇ ਭੱਜਣ ਪਿੱਛੋਂ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਭੰਗ ਕਰ ਦਿੱਤੀ ਹੈ।ਇਸ ਤੋਂ ਬਾਅਦ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਬਣਾ ਦਿੱਤਾ ਗਿਆ ਹੈ।ਰਾਸ਼ਟਰਪਤੀ ਦਾ ਪ੍ਰੈਸ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਮੁਹੰਮਦ ਯੂਨਸ ਨੂੰ ਪ੍ਰਧਾਨ ਮੰਤਰੀ ਅਹੁਦੇ ਦੀਆਂ ਸਾਰੀਆਂ ਤਾਕਤਾਂ ਹਾਸਿਲ ਹੋਣਗੀਆਂ।ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ,ਸਿਆਸੀ ਪਾਰਟੀਆਂ ਦੇ ਆਗੂਆਂ,ਸਿਿਵਲ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰੇ ਪਿੱਛੋਂ ਮੁਹੰਮਦ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਬਣਾਇਆ ਗਿਆ ਹੈ।