ਪੰਜਾਬ ਸਰਕਾਰ ਵੱਲੋਂ ਦਾਇਰ ਪੇਂਡੂ ਫੰਡ ਵਿਕਾਸ ਬਾਰੇ ਅਪੀਲ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਅਪੀਲ ਵਿਚ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੇਂਡੂ ਫੰਡ ਵਿਕਾਸ ਦੇ ਬਕਾਇਆ 1000 ਕਰੋੜ ਰੁਪਏ ਤੋਂ ਵੱਧ ਜਾਰੀ ਕਰਨ ਦੀ ਮੰਗ ਕੀਤੀ ਸੀ।ਸੂਬਾ ਸਰਕਾਰ ਵੱਲੋਂ ਪੇਸ਼ ਵਕੀਲ ਸ਼ਾਦਾਨ ਫਰਾਸਤ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਕੇਸ ਵਿਚ ਗੱਲਬਾਤ ਕਰਨ ਲਈ ਅਰਜ਼ੀ ਦਾਖ਼ਲ ਕੀਤੀ ਗਈ ਹੈ।ਜਿਸ ਵਿਚ 1000 ਕਰੋੜ ਦੇ ਫੰਡ ਦੀ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।