ਪੰਜਾਬ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਇੱਕ ਮਾਮਲੇ ਵਿਚ ਸਿਖਰਲੀ ਅਦਾਲਤ ਖ਼ਿਲਾਫ਼ ਕੀਤੀਆਂ ਟਿੱਪਣੀਆਂ ਨੂੰ ਅਪਮਾਨਜਨਕ ਕਰਾਰ ਦਿੰਦਿਆਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਦੁੱਖ ਹੋਇਆ ਹੈ।ਬੈਂਚ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਅਤੇ ਹਾਈਕੋਰਟ ਸੁਪਰੀਮ ਨਹੀਂ ਹਨ ਬਲਕਿ ਭਾਰਤ ਦਾ ਸੰਵਿਧਾਨ ਸੁਪਰੀਮ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਈਕੋਰਟ ‘ਚ ਕਾਰਵਾਈ ਦੌਰਾਨ ਅਜਿਹੀਆਂ ਟਿੱਪਣੀਆਂ ਗੈਰ-ਲੋੜੀਂਦੀਆਂ ਹਨ।ਬੈਂਚ ਨੇ ਇਸ ਪੱਧਰ ਤੇ ਹਾਈਕੋਰਟ ਦੇ ਜੱਜ ਦੀਆਂ ਟਿੱਪਣੀਆਂ ਲਈ ਉਨ੍ਹਾਂ ਖ਼ਿਲਾਫ਼ ਕੋਈ ਨੋਟਿਸ ਨਹੀਂ ਜਾਰੀ ਕੀਤਾ ਨਾ ਹੀ ਕਿਸੇ ਤਰਾਂ ਦੀ ਕਾਰਵਾਈ ਕੀਤੀ।