ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਸੌਂਪ ਕੇ ਸੁਖਬੀਰ ਬਾਦਲ ਦੇ ਬੱਜਰ ਗੁਨਾਹ ਕਰਨ ਦਾ ਦੋਸ਼ ਲਾਇਆ ਤੇ ਪਾਰਟੀ ਤੋਂ ਲਾਂਭੇ ਕਰਨ ਦੀ ਮੰਗ ਕੀਤੀ।ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਪੱਤਰ ਲਿਿਖਆ।ਇਸ ਤਰ੍ਹਾਂ ਦਾ ਇੱਕ ਪੱਤਰ ਪਹਿਲਾਂ ਵੀ ਲਿਿਖਆ ਗਿਆ ਸੀ।ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਸ਼ਪੱਸਟੀਕਰਨ ਲਈ ਕਿਹਾ ਗਿਆ ਹੈ।ਆਗੂਆਂ ਨੇ ਪੱਤਰ ਵਿੱਚ ਕਿਹਾ ਕਿ ਬੀਤੇ ਸਮੇਂ ਵਿੱਚ ਹੋਈਆਂ ਘਟਨਾਵਾਂ ਕਾਰਨ ਲੋਕਾਂ ਦਾ ਸੁਖਬੀਰ ਬਾਦਲ ਅਤੇ ਪਾਰਟੀ ਦਾ ਵਿਸ਼ਵਾਸ ਉੱਠ ਗਿਆ ਹੈ।