ਬਿਹਾਰ ਜ਼ਿਲ੍ਹੇ ਦੀ ਸ਼ੀਤਲਕੂਚੀ ਸਰਹੱਦ ਤੇ ਹਜ਼ਾਰਾਂ ਦੀ ਗਿਣਤੀ ਵਿਚ ਬੰਗਲਾਦੇਸ਼ੀ ਨਾਗਰਿਕਾਂ ਦਾ ਇਕੱਠ ਹੋਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ।ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਹੈ।ਬੀਐੱਸਐੱਫ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਇਨ੍ਹਾਂ ਬੰਗਲਾਦੇਸ਼ੀਆਂ ਵਿਚ ਉਹ ਹਿੰਦੂ ਨਾਗਰਿਕ ਦੱਸੇ ਜਾ ਰਹੇ ਹਨ ਜੋ ਹਿੰਸਾ ਦੇ ਡਰੋਂ ਭਾਰਤ ਵਿਚ ਆਉਣਾ ਚਾਹੁੰਦੇ ਹਨ।ਇਨ੍ਹਾਂ ਹਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤ ਸਰਕਾਰ ਵੱਲੋਂ ਕਮੇਟੀ ਬਣਾਈ ਗਈ ਹੈ ਜੋ ਕਿ ਭਾਰਤ-ਬੰਗਲਾਦੇਸ਼ ਬਾਰਡਰ ਤੇ ਨਿਗਰਾਨੀ ਕਰੇਗੀ।