ਸ਼ੋ੍ਮਣੀ ਕਮੇਟੀ ਦੀ ਇਕ ਮੀਟਿੰਗ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨਾਲ ਸੰਸਦ ਮੈਂਬਰਾਂ ਵਾਲਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੂੰ ਵੀ ਹੋਰਾਂ ਸਾਂਸਦ ਮੈਂਬਰਾਂ ਵਾਂਗ ਮਾਣ-ਸਨਮਾਨ ਦਿੱਤਾ ਜਾਣਾ ਚਾਹੀਦਾ ਹੈ।ਜਦਕਿ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਚੁਣਿਆ ਹੈ।ਸ਼ੋ੍ਰਮਣੀ ਕਮੇਟੀ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਕੌਮੀ ਸੁਰੱਖਿਆ ਐਕਟ ਦਾ ਸ਼ੁਰੂ ਤੋਂ ਵਿਰੋਧ ਕਰਦੀ ਆ ਰਹੀ ਹੈ।ਇਸ ਮੀਟਿੰਗ ਦੌਰਾਨ ਕੰਗਣਾ ਰਣੌਤ ਖ਼ਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।