ਨਵਾਂਸ਼ਹਿਰ ਦੇ ਪਿੰਡ ਮੱਲੁਪਰ ਅੜਕਾਂ ਵਿਚ ਇਕ ਹੀ ਪਰਿਵਾਰ ਦੇ 3 ਜੀਆਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਪਹਿਲਾਂ ਮਾਂ ਨੇ ਧੀ ਦੇ ਖਾਣੇ ਵਿਚ ਜ਼ਹਿਰੀਲੀ ਚੀਜ਼ ਮਿਲਾ ਦਿੱਤੀ ਫਿਰ ਆਪ ਵੀ ਜ਼ਹਿਰੀਲੀ ਚੀਜ਼ ਨਿਗਲ਼ ਲਈ ।ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਦੋਵਾਂ ਨੇ ਦਮ ਤੋੜ ਦਿੱਤਾ।ਇਸ ਤੋਂ ਬਾਅਦ ਘਰ ਦੇ ਮੁਖੀ ਨੇ ਵੀ ਜ਼ਹਿਰ ਖਾ ਲਈ।ਉਸਦੀ ਵੀ ਮੌਤ ਹੋ ਚੁੱਕੀ ਹੈ। ਇਸ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।ਲੜਾਈ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲ ਸਕਿਆ।