ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੜਕ ਖਾਲੀ ਕਰਨ ਵਿਚ ਕੋਈ ਇਤਰਾਜ਼ ਨਹੀਂ ਹੈ ਪਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਜਲਦੀ ਹੀ ਇਸ ਸੰਬੰਧੀ ਮੀਟਿੰਗ ਕਰਨਗੇ,ਫਿਲਹਾਲ ਉਹ 15 ਅਗਸਤ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਪੜ੍ਹਨ ਤੋਂ ਬਾਅਦ ਹੀ ਮੀਟਿੰਗ ਹੋਵੇਗੀ।ਉਸ ਤੋਂ ਬਾਅਦ ਹੀ ਕਿਸਾਨ ਸੰਘਰਸ਼ ਦੀ ਰਣਨੀਤੀ ਤਿਆਰ ਹੋਵੇਗੀ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਪਰ ਭਾਜਪਾ ਸਰਕਾਰ ਸਾਨੂੰ ਦਬਾ ਕੇ ਆਪਣੀ ਮਰਜ਼ੀ ਕਰਨਾ ਚਾਹੁੰਦੀ ਹੈ।ਅਸੀਂ ਸ਼ਾਤਮਈ ਧਰਨਾ ਲਗਾਇਆ ਹੋਇਆ ਹੈ,ਅਸੀਂ ਵੀ ਲੰਬਾ ਸਮਾਂ ਬਾਰਡਰਾਂ ਤੇ ਨਹੀਂ ਬੈਠਣਾ ਚਾਹੁੰਦੇ ਪਰ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ।