ਮਾਨਸਾ ਵਿਖੇ ਪੱਲੇਦਾਰਾਂ ਵੱਲੋਂ ਠੇਕੇਦਾਰੀ ਅਤੇ ਹੋਰ ਮੰਗਾਂ ਨੂੰ ਲੈ ਕੇ ਲਾਏ ਧਰਨੇ ਵਿਚ ਮਾਹੌਲ਼ ਤਣਾਅਪੂਰਨ ਹੋ ਗਿਆ ਜਦੋਂ ਪੱਲੇਦਾਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਦਫ਼ਤਰ ਵੱਲ ਜਾਣ ਲੱਗੇ ।ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕੇ ਜਾਣ ਤੇ ਉਨ੍ਹਾਂ ਵੱਲੋਂ ਅੱਗੇ ਵਧਣ ਲਈ ਬੈਰੀਕੇਡ ਸੁੱਟ ਦਿੱਤੇ ਗਏ ਤਾਂ ਕਿ ਮੁੱਖ ਦਫ਼ਤਰ ਤੱਕ ਪਹੁੰਚਿਆ ਜਾ ਸਕੇ।ਇਸ ਤੋਂ ਪਹਿਲਾਂ ਪੱਲੇਦਾਰਾਂ ਵੱਲੋਂ ਸ਼ਹਿਰ ਵਿਚ ਕਾਲੀਆਂ ਝੰਡੀਆਂ ਲਗਾ ਕੇ ਮਾਰਚ ਕੱਢਿਆ ਗਿਆ।ਉਸ ਤੋਂ ਬਾਅਦ ਜਿਲ਼੍ਹਾ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ ਪਰ ਕਿਸੇ ਵੀ ਅਧਿਕਾਰੀ ਮੰਹ ਪੱਤਰ ਨਹੀਂ ਲੈਣ ਆਇਆ।ਜਿਸ ਕਰਕੇ ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਵੱਲ ਕੂਚ ਕਰ ਦਿੱਤਾ।ਇਸ ਲਈ ਪੁਲਿਸ ਨਾਲ ਧੱਕਾ ਮੁੱਕੀ ਹੋ ਗਈ।ਜਿਸ ਵਿਚ ਪੱਲੇਦਾਰਾਂ ਦੀਆਂ ਪੱਗਾਂ ਵੀ ਲੱਥ ਗਈਆਂ।