ਕੇਂਦਰ ਵੱਲੋਂ ਨੀਟ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਬਾਅਦ ਯੂਨਾਈਟਿਡ ਡਾਕਟਰਜ਼ ਫਰੰਟ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਡਾ.ਲਕਸ਼ੈ ਮਿੱਤਲ ਨੇ ਕਿਹਾ ਕਿ 10 ਘੰਟਿਆਂ ਤੋਂ ਪਹਿਲਾਂ ਨਿਰਧਾਰਤ ਪ੍ਰੀਖਿਆ ਨੂੰ ਰੱਦ ਕਰਨਾ,ਡਾਕਟਰਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਹੈ,ਭਾਰਤ ਦੀ ਮੈਡੀਕਲ ਸਿੱਖਿਆ ਨੂੰ ਤਬਾਹ ਕੀਤਾ ਜਾ ਰਿਹਾ ਹੈ।ਕਾਂਗਰਸ ਨੇਤਾ ਪਵਨ ਖੇੜਾ ਨੇ ਨੀਟ ਪ੍ਰੀਖਿਆ ਨੂੰ ਮੁਲਤਵੀ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੌਜਵਾਨਾਂ ਵਿਚ ਪੂਰ੍ਹੀ ਤਰ੍ਹਾਂ ਆਪਣਾ ਵਿਸ਼ਵਾਸ ਗਵਾ ਚੁੱਕੀ ਹੈ।ਸ਼ਿਵਸੈਨਾ ਦੇ ਬੁਲਾਰੇ ਆਨੰਦ ਦੂਬੇ ਨੇ ਪ੍ਰੀਖਿਆ ਨੂੰ ਮੁਲਤਵੀ ਕਰਨ ਲਈ ਕੇਂਦਰੀ ਸਿਹਤ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ ਹੈ।