ਦਿੱਲੀ ਦੀ ਆਬਕਾਰੀ ਨੀਤੀ ‘ਚ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸਾਂ ਵਿਚ ਆਪ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।ਉਨ੍ਹਾਂ ਦਾ ਮੁਕੱਦਮਾ ਅਜੇ ਸ਼ੁਰੂ ਨਹੀਂ ਹੋਇਆ ਹੈ ਪਰ ਉਹ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ।ਸਿਖਰਲੀ ਅਦਾਲਤ ਨੇ ਹੇਠਲੀ ਅਦਾਲਤ ਨੂੰ ਕਿਹਾ ਕਿ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੇ ਜਾਣ ਬਿਨਾਂ ਹਿਰਾਸਤ ਵਿਚ ਰੱਖਣ ਕਾਰਨ ਉਹ ਫੌਰੀ ਸੁਣਵਾਈ ਅਤੇ ਅਜ਼ਾਦੀ ਦੇ ਹੱਕ ਤੋਂ ਵਾਂਝੇ ਹੋਏ ਹਨ।ਅਦਾਲਤ ਨੇ ਇਹ ਵੀ ਕਿਹਾ ਕਿ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਨੂੰ ਇਹ ਸਿਧਾਂਤ ਮੰਨਣਾ ਚਾਹੀਦਾ ਹੈ ਕਿ ਜ਼ਮਾਨਤ ਇੱਕ ਨਿਯਮ ਹੈ,ਜੇਲ੍ਹ ਅਪਵਾਦ ਹੈ।