ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਹੋਈ।ਜਿਸ ਵਿੱਚ ਜ਼ਮੀਨ ਜਾਇਦਾਦ ਦੀ ਰਜਿਸਟਰੀ ਲਈ ਐਨਓਸੀ ਦੀ ਸ਼ਰਤ ਨੂੰ ਸਿਧਾਂਤਕ ਤੌਰ ਤੇ ਖ਼ਤਮ ਕਰਨ ਦੀ ਸਹਿਮਤੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਜ਼ਮੀਨ ਜਾਇਦਾਦ ਦੀ ਰਜਿਸਟਰੀ ਲਈ ਐਨਓਸੀ ਦੀ ਜਰੂਰਤ ਪੈਂਦੀ ਸੀ।ਜਿਸ ਕਰਕੇ ਜਾਇਦਾਦ ਦੀਆਂ ਰਜਿਸਟਰੀਆਂ ਵਿਚੇ ਹੀ ਲਟਕ ਰਹੀਆਂ ਹਨ।ਮੰਤਰੀ ਮੰਡਲ ਨੇ ਹੁਣ ਐਨਓਸੀ ਨੂੰ ਸਿਧਾਂਤਕ ਤੌਰ ਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ ਹੈ।