ਫ਼ਾਜ਼ਿਲਕਾ ਪੁਲਿਸ ਵੱਲੋਂ ਪੰਜਾਬ ਝਾਰਖੰਡ ਨਸ਼ਾ ਤਸਕਰੀ ਦੇ ਇੱਕ ਵੱਡੇ ਗੈਂਗ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 66 ਕਿਲੋ ਅਫੀਮ, 40 ਹਜ਼ਾਰ ਦੀ ਡਰੱਗ ਮਨੀ, 01 ਕਾਰ ਤੇ ਸੋਨਾ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਤਸਕਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ 42 ਖਾਤਿਆਂ ਨੂੰ ਫਰੀਜ਼ ਕਰਵਾ ਦਿੱਤਾ ਹੈ ਕਿਉ ਕਿ ਪੈਸਿਆਂ ਦਾ ਲੈਣ-ਦੇਣ ਦੀ ਗੱਲ ਸਾਹਮਣੇ ਆਈ ਸੀ।ਐੱਸ.ਐੱਸ.ਪੀ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਪਿਛਲੇ 2 ਮਹੀਨਿਆਂ ਤੋਂ ਇਸ ਨੈਟੱਵਰਕ ਦੇ ਪਿੱਛੇ ਲੱਗੀ ਹੋਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਅਫੀਮ ਨੂੰ ਕਾਰ ਦੇ ਪਿਛਲੇ ਹਿੱਸੇ ਵਿੱਚ ਇੱਕ ਵੱਖਰੀ ਥਾਂ ਬਣਾ ਕੇ ਲੁਕਾਇਆ ਹੋਇਆ ਸੀ।ਇਹ ਅਫੀਮ ਝਾਰਖੰਡ ਤੋਂ ਦਿੱਲੀ ਹੁੰਦੇ ਹੋਏ ਪੰਜਾਬ ਆਈ ।