ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2024-25 ਬਜਟ ਵਿਚ ਕਿਸੇ ਵੀ ਸੂਬੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਹੈ।ਭਗਵੰਤ ਮਾਨ ਤੇ ਬੋਲਦਿਆਂ ਕਿਹਾ ਕਿ ਉਹ ਰਾਜਪਾਲ ਨਾਲ ਪੇਚ ਫਸਾ ਕੇ ਰਾਜਨੀਤੀ ਕਰ ਰਹੇ ਹਨ।ਠਾਕੁਰ ਨੇ ਇਹ ਵੀ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਪੰਜਾਬ ਵਿਚ ਕਰੋੜਾਂ ਦੇ ਫੰਡ ਅਤੇ ਪ੍ਰਾਜੈਕਟ ਲਾਗੂ ਕਰਨ ਗਏ ਸਨ ਤਾਂ ਉਦੋਂ ਪੰਜਾਬ ਸਰਕਾਰ ਨੇ ਜੋ ਵਤੀਰਾ ਉਨ੍ਹਾਂ ਨਾਲ ਕੀਤਾ ਗਿਆ ਸੀ ਉਸ ਨੂੰ ਦੇਸ਼ ਭੁਲਾ ਨਹੀਂ ਸਕਦਾ।ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਏਮਜ਼ ਹਸਪਤਾਲ,ਪੀਜੀਆਈ ਅਤੇ ਸੜਕਾਂ ਦੇ ਪ੍ਰਾਜੈਕਟ ਦਿੱਤੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿਚ ਪੰਜਾਬ ਸਣੇ ਹੋਰਾਂ ਸੂਬਿਆਂ ਨੂੰ ਯੂਪੀਏ ਨਾਲੋਂ ਵੱਧ ਫੰਡ ਦਿੱਤੇ ਗਏ ਹਨ।