ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਕਾਨਪੁਰੀ ਸਟੇਸ਼ਨ ਦੇ ਨੇੜੇ ਪਟੜੀ ਤੋਂ ਉਤਰ ਗਏ।ਇਸ ਵਿੱਚ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।ਯਾਤਰੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।ਹਾਦਸਾ ਹੋਣ ਮਗਰੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਵੱਡਾ ਬਿਆਨ ਆਇਆ ਹੈ ਕਿ ਇਹ ਹਾਦਸਾ ਟ੍ਰੈਕ ਤੇ ਰੱਖੀ ਕਿਸੇ ਚੀਜ਼ ਕਾਰਨ ਵਾਪਰਿਆ ਹੈ।ਇਸ ਦੇ ਸਬੂਤ ਵੀ ਮਿਲੇ ਹਨ ।ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਜਾਂਚ ਕਰ ਰਹੀ ਹੈ।