ਅਕਾਲੀ ਦਲ ਦੇ ਬਾਗੀ ਆਗੂਆਂ ਵੱਲੋਂ ਅਕਾਲ ਤਖਤ ਸਾਹਿਬ ਤੇ ਦਿੱਤੀ ਲ਼ਿਖਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸੰਬੰਧੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਲਿਖਤੀ ਸ਼ਪੱਸਟੀਕਰਨ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਗਿਆਨੀ ਰਘਵੀਰ ਸਿੰਘ ਨੂੰ ਨਿੱਜੀ ਤੌਰ ਤੇ ਦਿੱਤਾ ਹੈ।ਜਥੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਇਸ ਲਿਖਤੀ ਸ਼ਪੱਸਟੀਕਰਨ ਤੇ ਪੰਜ ਸਿੰਘ ਸਹਿਬਾਨਾਂ ਵੱਲੋਂ ਵਿਚਾਰ ਕੀਤਾ ਜਾਵੇਗਾ।ਇਸ ਮੌਕੇ ਬਲਵਿੰਦਰ ਸਿੰਘ ਭੂੰਦੜ,ਡਾ.ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ,ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ।