ਚੰਡੀਗੜ ਦੇ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਣੀਆਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ,ਡਾ.ਅਜਮੇਰ ਸਿੰਘ ਬਰਾੜ (ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ),ਡਾ.ਕਾਹਨ ਸਿੰਘ ਪੰਨੂ,ਟੈਕਨੀਕਲ ਐਡਵਾਈਜ਼ਰ ਡਾ.ਰਾਜੇਸ਼ ਵਿਿਸ਼ਸਟ ਅਤੇ ਸਮਾਜਸੇਵੀ ਵੀ ਸ਼ਾਮਿਲ ਹੋਏ।ਇੱਥੇ ਕਿਸਾਨਾਂ ਅਤੇ ਬੁੱਧੀਜੀਵੀਆਂ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਤੇ ਚਿੰਤਾ ਜ਼ਾਹਿਰ ਕੀਤੀ।ਇਸ ਦੇ ਨਾਲ ਹੀ ਦਰਿਆਈ ਪਾਣੀਆਂ ਦੇ ਹੱਕਾਂ ਅਤੇ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਦੀ ਵੀ ਗੱਲ ਕੀਤੀ ਗਈ।ਆਗੂਆਂ ਨੇ ਇਹ ਵੀ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਕਾਰਨ ਪੰਜਾਬ ਪਾਣੀਆਂ ਦਾ ਕੁਦਰਤੀ ਮਾਲਕ ਹੈ।ਇਸ ਲਈ ਰਿਪੇਰੀਅਨ ਸਿਧਾਂਤ ਅਨੁਸਾਰ ਪਾਣੀਆਂ ਦੀ ਮਾਲਕੀ ਤੇ ਪੰਜਾਬ ਦਾ ਹੱਕ ਬਹਾਲ ਕੀਤਾ ਜਾਵੇ।